ਅੰਮ੍ਰਿਤਸਰ
ਪੰਜਾਬ ਰਾਜ ਦਾ ਮਾਝਾ ਖੇਤਰ / From Wikipedia, the free encyclopedia
ਅੰਮ੍ਰਿਤਸਰ ਜਾਂ (ਅੰਬਰਸਰ) ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰ-ਪੱਛਮੀ ਹਿੱਸੇ ਵਿੱਚ ਸਥਿੱਤ ਹੈ। ਇਹ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ | ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਵਿਸ਼ੇਸ਼ ਤੱਥ ਅੰਮ੍ਰਿਤਸਰ, ਦੇਸ਼ ...
ਅੰਮ੍ਰਿਤਸਰ | |
---|---|
ਸ਼ਹਿਰ | |
ਗੁਣਕ: 31.631328°N 74.872485°E / 31.631328; 74.872485 | |
ਦੇਸ਼ | ਭਾਰਤ |
ਰਾਜ | ਪੰਜਾਬ |
ਬਲਾਕ | ਅੰਮ੍ਰਿਤਸਰ |
ਉੱਚਾਈ | 234 m (768 ft) |
ਆਬਾਦੀ (2011 ਜਨਗਣਨਾ) | |
• ਕੁੱਲ | 11,32,761 |
ਭਾਸ਼ਾਵਾਂ | |
• ਸਰਕਾਰੀ | ਪੰਜਾਬੀ |
ਸਮਾਂ ਖੇਤਰ | ਯੂਟੀਸੀ+5:30 (ਆਈਐੱਸਟੀ) |
ਡਾਕ ਕੋਡ | 143001 |
ਏਰੀਆ ਕੋਡ | 0183****** |
ਵਾਹਨ ਰਜਿਸਟ੍ਰੇਸ਼ਨ | PB:02 |
ਨੇੜੇ ਦਾ ਸ਼ਹਿਰ | ਅੰਮ੍ਰਿਤਸਰ |
ਬੰਦ ਕਰੋ