ਜੱਸਾ ਸਿੰਘ ਰਾਮਗੜ੍ਹੀਆ
ਮਹਾਨ ਸਿੱਖ ਜਰਨੈਲ / From Wikipedia, the free encyclopedia
ਜੱਸਾ ਸਿੰਘ ਆਹਲੂਵਾਲੀਆ ਨਾਲ ਗਲਤਵਹਿਮੀ ਨਾ ਪਾਲੀ ਜਾਵੇ।
ਜੱਸਾ ਸਿੰਘ ਰਾਮਗੜ੍ਹੀਆ (1723-1803) ਦਾ ਜਨਮ ਸ੍ਰੀ ਅੰਮ੍ਰਿਤਸਰ ਦੇ ਨੇੜੇ ਪਿੰਡ ਗੁੱਗਾ ਬੂਹਾ ਵਿਖੇ ਭਗਵਾਨ ਸਿੰਘ ਦੇ ਘਰ ਹੋਇਆ।[2][3] ੳਹਨਾਂ ਦੇ ਦਾਦਾ ਹਰਦਾਸ ਸਿੰਘ ਜੋ ਲਾਹੌਰ ਜ਼ਿਲ੍ਹੇ ਦੇ ਪਿੰਡ ਸੁਰੁ ਸਿੰਘ ਤੋਂ ਸਨ। ਉਨ੍ਹਾਂ ਨੇ ਸ੍ਰੀ ਗੁਰੁ ਗੋਬਿੰਦ ਸਿੰਘ ਤੋਂ ਅੰਮ੍ਰਿਤ ਛਕ ਕੇ ਸਿੰਘ ਸਜੇ।[4] ਉਹਨਾਂ ਨੇ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਪਿੰਡ ਪਿੰਡ ਪਹੁੰਚਾਇਆ। ਆਪ ਦੇ ਦਾਦਾ ਜੀ ਬਾਬਾ ਬੰਦਾ ਸਿੰਘ ਬਹਾਦਰ ਦੀ ਫੌਜ ਵਿੱਚ ਦਾਖਲ ਹੋਏ ਅਤੇ ਮੁਗਲ ਫੌਜਾਂ ਨਾਲ ਲੜਾਈ ਲੜੀ ਅਤੇ 1716 ਵਿੱਚ ਸ਼ਹੀਦੀ ਪ੍ਰਪਤ ਕੀਤੀ। ਹਰਦਾਸ ਸਿੰਘ ਦੀ ਮੌਤ ਤੋਂ ਬਾਅਦ ਭਗਵਾਨ ਸਿੰਘ ਘਰ ਦੇ ਮੋਢੀ ਬਣੇ। ਪਿਤਾ ਦੀ ਮੌਤ ਤੋਂ ਬਾਅਦ ਜੱਸਾ ਸਿੰਘ ਰਾਮਗੜ੍ਹੀਆ ਘਰ ਦੇ ਮੁਖੀ ਬਣੇ।
ਵਿਸ਼ੇਸ਼ ਤੱਥ ਜੱਸਾ ਸਿੰਘ ਰਾਮਗੜ੍ਹੀਆ, ਜਨਮ ...
ਜੱਸਾ ਸਿੰਘ ਰਾਮਗੜ੍ਹੀਆ | |
---|---|
ਜਨਮ | 5 ਮਈ 1723 |
ਮੌਤ | 1803 (ਉਮਰ 79–80) |
ਲਈ ਪ੍ਰਸਿੱਧ |
|
ਵਾਰਿਸ | ਜੋਧ ਸਿੰਘ ਰਾਮਗੜ੍ਹੀਆ ਜਿਸ ਨੇ ਆਪਣੇ ਇਲਾਕੇ ਮਹਾਰਾਜਾ ਰਣਜੀਤ ਸਿੰਘ ਨੂੰ ਸੌਂਪ ਦਿੱਤੇ; ਬਘੇਲ ਸਿੰਘ |
ਮਾਤਾ-ਪਿਤਾ |
|
ਰਿਸ਼ਤੇਦਾਰ | ਹਰਦਾਸ ਸਿੰਘ (ਦਾਦਾ) |
ਬੰਦ ਕਰੋ