ਪੰਜਾਬੀ ਕਵੀ, ਕਹਾਣੀਕਾਰ ਅਤੇ ਨਾਵਲਕਾਰ From Wikipedia, the free encyclopedia
ਨਾਨਕ ਸਿੰਘ, (ਜਨਮ 4 ਜੁਲਾਈ 1897 ਹੰਸ ਰਾਜ ਵਜੋਂ – 28 ਦਸੰਬਰ 1971), ਇੱਕ ਭਾਰਤੀ ਕਵੀ, ਗੀਤਕਾਰ, ਪੰਜਾਬੀ ਭਾਸ਼ਾ ਦਾ ਨਾਵਲਕਾਰ ਸੀ। ਭਾਰਤ ਦੀ ਸੁਤੰਤਰਤਾ ਅੰਦੋਲਨ ਦੇ ਸਮਰਥਨ ਵਿੱਚ ਉਸਦੀਆਂ ਸਾਹਿਤਕ ਰਚਨਾਵਾਂ ਨੇ ਅੰਗਰੇਜ਼ਾਂ ਨੂੰ ਉਸ ਨੂੰ ਗ੍ਰਿਫਤਾਰ ਕਰਨ ਲਈ ਅਗਵਾਈ ਕੀਤੀ। ਉਸਨੇ ਨਾਵਲ ਪ੍ਰਕਾਸ਼ਿਤ ਕੀਤੇ ਜਿਨ੍ਹਾਂ ਨੇ ਉਸਨੂੰ ਸਾਹਿਤਕ ਪ੍ਰਸ਼ੰਸਾ ਪ੍ਰਾਪਤ ਕੀਤੀ।
ਨਾਨਕ ਸਿੰਘ | |
---|---|
ਜਨਮ | ਹੰਸ ਰਾਜ 4 ਜੁਲਾਈ 1897 ਚੱਕ ਹਾਮਿਦ, ਜੇਹਲਮ ਜ਼ਿਲ੍ਹਾ, ਪੰਜਾਬ, ਬ੍ਰਿਟਿਸ਼ ਇੰਡੀਆ (ਹੁਣ ਪੰਜਾਬ, ਪਾਕਿਸਤਾਨ) |
ਮੌਤ | 28 ਦਸੰਬਰ 1971 74) ਅੰਬਰਸਰ ਪੰਜਾਬ, ਭਾਰਤ | (ਉਮਰ
ਕਿੱਤਾ | ਨਾਟਕਕਾਰ, ਕਵੀ, ਨਾਵਲਕਾਰ |
ਰਾਸ਼ਟਰੀਅਤਾ | ਭਾਰਤ |
ਜੀਵਨ ਸਾਥੀ | ਰਾਜ ਕੌਰ |
ਬੱਚੇ | ਕੁਲਵੰਤ ਸਿੰਘ ਸੂਰੀ (ਪੁੱਤਰ) ਕੁਲਬੀਰ ਸਿੰਘ ਸੂਰੀ (ਪੁੱਤਰ) ਕੰਵਲਜੀਤ ਸਿੰਘ ਸੂਰੀ (ਪੁੱਤਰ) ਕਰਤਾਰ ਸਿੰਘ ਸੂਰੀ (ਪੁੱਤਰ) ਕੁਲਦੀਪ ਸਿੰਘ ਸੂਰੀ (ਪੁੱਤਰ) ਪੁਸ਼ਪਿੰਦਰ ਕੌਰ (ਧੀ) |
ਨਾਨਕ ਸਿੰਘ ਦਾ ਜਨਮ 4 ਜੁਲਾਈ 1897 ਨੂੰ ਪਿੰਡ ਚੱਕ ਹਮੀਦ, ਜ਼ਿਲਾ ਜਿਹਲਮ (ਹੁਣ ਪਾਕਿਸਤਾਨ) ਵਿੱਚ ਸ੍ਰੀ ਬਹਾਦਰ ਚੰਦ ਸੂਰੀ ਦੇ ਘਰ ਮਾਤਾ ਲੱਛਮੀ ਦੀ ਕੁੱਖੋਂ, ਬਤੌਰ ਹੰਸ ਰਾਜ, ਹੋਇਆ।[1] ਉਹ ਪਿਸ਼ਾਵਰ ਦੇ ਗੁਰਦੁਆਰੇ ਦੇ ਗ੍ਰੰਥੀ ਬਾਗ ਸਿੰਘ ਦੀ ਪ੍ਰੇਰਨਾ ਨਾਲ਼ ਹੰਸ ਰਾਜ ਤੋਂ ਨਾਨਕ ਸਿੰਘ ਬਣ ਗਿਆ। ਪੰਜਵੀਂ ਜਮਾਤ ਪਿੰਡ ਦੇ ਹੀ ਸਕੂਲ ਤੋਂ ਪਾਸ ਕੀਤੀ। ਛੇਵੀਂ ਜਮਾਤ ਵਿੱਚ ਪੜ੍ਹਦੇ ਸਮੇਂ ਉਸ ਦੇ ਪਿਤਾ ਜੀ ਦੀ ਮੌਤ ਹੋ ਗਈ ਅਤੇ ਉਹ ਪੜ੍ਹਾਈ ਅਧੂਰੀ ਛੱਡ ਕੇ ਰੋਟੀ-ਰੋਜ਼ੀ ਕਮਾਉਣ ਲੱਗ ਪਿਆ। ਉਸ ਨੇ ਹਲਵਾਈ ਦੀ ਦੁਕਾਨ 'ਤੇ ਭਾਂਡੇ ਮਾਂਜੇ ਅਤੇ ਮੇਲਿਆਂ ਵਿੱਚ ਕੁਲਫ਼ੀਆਂ ਵੀ ਵੇਚੀਆਂ।[ਹਵਾਲਾ ਲੋੜੀਂਦਾ]
ਨਾਨਕ ਸਿੰਘ ਨੇ 13 ਸਾਲ ਦੀ ਛੋਟੀ ਉਮਰ ਵਿੱਚ ਕਵਿਤਾ ਲਿਖਣੀ ਸ਼ੁਰੂ ਕਰ ਦਿੱਤੀ ਸੀ। 13 ਅਪ੍ਰੈਲ 1919 ਦੀ ਵਿਸਾਖੀ ਦੇ ਦਿਨ ਅੰਮ੍ਰਿਤਸਰ ਦੇ ਜਲਿਆਂਵਾਲਾ ਬਾਗ ਦੀ ਘਟਨਾ ਨੂੰ ਉਸ ਨੇ ਅੱਖੀਂ ਵੇਖਿਆ[ਹਵਾਲਾ ਲੋੜੀਂਦਾ], ਜਿਸ ਦਾ ਉਸ ਦੇ ਮਨ ਤੇ ਡੂੰਘਾ ਅਸਰ ਹੋਇਆ ਕਿਉਂਕਿ ਉਸ ਦੇ ਦੋ ਦੋਸਤ ਵੀ ਇਸ ਹੱਤਿਆ-ਕਾਂਡ ਵਿੱਚ ਮਾਰੇ ਗਏ ਸਨ। ਉਸ ਨੇ ਬ੍ਰਿਟਿਸ਼ ਹਕੂਮਤ ਦੇ ਅੱਤਿਆਚਾਰ ਨੂੰ ਨੰਗਾ ਕਰਦੀ ਇੱਕ ਲੰਮੀ ਕਵਿਤਾ ਖ਼ੂਨੀ ਵਿਸਾਖੀ ਲਿਖੀ। ਹਕੂਮਤ ਨੇ ਇਸ ਤੇ ਪਾਬੰਦੀ ਲਾ ਦਿੱਤੀ ਅਤੇ ਜ਼ਬਤ ਕਰ ਲਈ।
1921 ਵਿੱਚ ਨਾਨਕ ਸਿੰਘ ਦਾ ਵਿਆਹ ਰਾਜ ਕੌਰ ਨਾਲ ਹੋਇਆ।[ਹਵਾਲਾ ਲੋੜੀਂਦਾ]
1911 ਵਿੱਚ ਨਾਨਕ ਸਿੰਘ ਦਾ ਪਹਿਲਾ ਕਾਵਿ ਸੰਗ੍ਰਹਿ, ਸੀਹਰਫ਼ੀ ਹੰਸ ਰਾਜ, ਛਪਿਆ। ਕੁਝ ਧਾਰਮਿਕ ਗੀਤ ਵੀ ਲਿਖੇ ਜਿਹੜੇ ਸਤਿਗੁਰ ਮਹਿਮਾ[2] ਨਾਂਅ ਹੇਠ ਛਪੇ। 1922 ਵਿੱਚ ਇਹ ਗੁਰੂ ਕਾ ਬਾਗ ਮੋਰਚੇ ਸਮੇਂ ਜੇਲ੍ਹ ਗਏ। ਇਸ ਸਮੇਂ ਉਸ ਨੇ ਆਪਣੀ ਦੂਸਰੀ ਕਾਵਿ ਪੁਸਤਕ ਜ਼ਖਮੀ ਦਿਲ ਲਿਖੀ ਜੋ 1923 ਵਿੱਚ ਛਪੀ ਤੇ ਜਿਸ ਤੇ ਮਹਿਜ ਦੋ ਹਫ਼ਤਿਆਂ ਬਾਅਦ ਪਾਬੰਦੀ ਲਾ ਦਿੱਤੀ ਗਈ। ਜੇਲ੍ਹ ਵਿੱਚ ਹੀ ਉਸ ਨੇ ਮੁਨਸ਼ੀ ਪ੍ਰੇਮ ਚੰਦ ਦੇ ਨਾਵਲ ਪੜ੍ਹੇ, ਜਿਹਨਾਂ ਤੋਂ ਪ੍ਰਭਾਵਿਤ ਹੋ ਕੇ ਉਸ ਜੇਲ੍ਹ ਵਿੱਚ ਹੀ ਆਪਣਾ ਪਹਿਲਾ ਨਾਵਲ ਅੱਧ ਖਿੜੀ ਕਲੀ ਲਿਖਿਆ, ਜੋ ਬਾਅਦ ਵਿੱਚ ਅੱਧ ਖਿੜਿਆ ਫੁੱਲ ਨਾਂਅ ਹੇਠ ਛਪਿਆ।[3] ਅਠੱਤੀ ਨਾਵਲਾਂ ਤੋਂ ਬਿਨਾਂ ਚਾਰ ਕਾਵਿ ਸੰਗ੍ਰਹਿ, ਕਈ ਕਹਾਣੀ ਸੰਗ੍ਰਹਿ, ਸ੍ਵੈ-ਜੀਵਨੀ ਯਾਦਾਂ, ਤਰਜਮੇ, ਲੇਖ ਅਤੇ ਨਾਟਕ ਵੀ ਲਿਖੇ।
ਨਾਨਕ ਸਿੰਘ ਨੇ ਨਾਵਲਾਂ ਵਿੱਚ ਸਮਾਜਿਕ ਬੁਰਾਈਆਂ, ਆਰਥਿਕ ਅਸਮਾਨਤਾ, ਸਮਾਜ ਵਿਚਲੇ ਭ੍ਰਿਸ਼ਟਾਚਾਰ, ਪਾਖੰਡ, ਬਦਚਲਣੀ, ਵੱਢੀਖੋਰੀ ਅਤੇ ਫਿਰਕੂ-ਜਨੂੰਨ ਆਦਿ ਨੂੰ ਨੰਗਾ ਕੀਤਾ ਹੈ। ਆਪਣੀਆਂ ਕਹਾਣੀਆਂ ਉਸ ਸਮਾਜਿਕ ਜੀਵਨ ਵਿਚੋਂ ਲਈਆਂ।[ਹਵਾਲਾ ਲੋੜੀਂਦਾ]
ਇਤਿਹਾਸਕ ਨਾਵਲ ਇਕ ਮਿਆਨ ਦੋ ਤਲਵਾਰਾਂ ਨੂੰ 1961 ਵਿੱਚ ਸਾਹਿਤ ਅਕਾਦਮੀ ਪੁਰਸਕਾਰ ਮਿਲਿਆ।[4]
1968 ਵਿੱਚ ਪਵਿੱਤਰ ਪਾਪੀ ਦੇ ਅਧਾਰਿਤ ਇੱਕ ਹਿੰਦੀ ਫ਼ਿਲਮ ਵੀ ਬਣ ਚੁੱਕੀ ਹੈ।
ਪ੍ਰੀਤ ਨਗਰ ਵਿੱਚ ਉਸ ਦੇ ਨਾਂ ’ਤੇ ਗੁਰਬਖਸ਼ ਸਿੰਘ ਨਾਨਕ ਸਿੰਘ ਫਾਊਂਡੇਸ਼ਨ ਅਤੇ ਪ੍ਰੀਤ ਭਵਨ ਓਪਨ ਏਅਰ ਥੀਏਟਰ ਹਨ। ਉਸ ਦੀ ਸਮਾਧ ਵਾਲ਼ੇ ਸਥਾਨ ’ਤੇ ਪਾਰਕ ਹੈ।
Seamless Wikipedia browsing. On steroids.
Every time you click a link to Wikipedia, Wiktionary or Wikiquote in your browser's search results, it will show the modern Wikiwand interface.
Wikiwand extension is a five stars, simple, with minimum permission required to keep your browsing private, safe and transparent.