ਨਿਹੰਗ ਸਿੰਘ
From Wikipedia, the free encyclopedia
ਨਿਹੰਗ ਫ਼ਾਰਸੀ ਭਾਸ਼ਾ ਦਾ ਸ਼ਬਦ ਹੈ; ਜਿਸ ਦਾ ਅਰਥ ਹੈ- ਖੜਗ, ਤਲਵਾਰ, ਕਲਮ, ਲੇਖਣੀ, ਮਗਰਮੱਛ, ਘੜਿਆਲ, ਘੋੜਾ, ਦਲੇਰ, ਨਿਰਲੇਪ, ਆਤਮ ਗਿਆਨੀ, ਜਿਸ ਨੂੰ ਮੌਤ ਦੀ ਚਿੰਤਾ ਨਾ ਹੋਵੇ। ਨਿਹੰਗ ਸਿੰਘ ਆਪਣੇ ਆਪ ਨੂੰ ਦਸਮੇਸ਼ ਪਿਤਾ ਜੀ ਦੇ ਰਾਜਸੀ ਭਾਵ ਮੀਰੀ ਦੇ ਵੰਸ਼ਜ ਦੱਸਦੇ ਹੋਏ ਆਪਣੇ ਸੀਸ ਉੱਪਰ ਸਜਾਏ ਦੁਮਾਲੇ ਦੀ ਤੁਲਣਾ- ਰਾਜ ਮੁਕੁਟ ਨਾਲ ਕਰਦੇ ਹਨ। ਉਹ ਰਾਜੇ ਦੇ ਮੁਕੁਟ 'ਤੇ ਕਲਗੀ-ਤੋੜੇ ਸਮਾਨ, ਆਪਣੇ ਦੁਮਾਲੇ ਦੇ ਮੂਹਰੇ ਚੰਦ-ਤੋੜਾ ਸਜਾ ਕੇ ਰੱਖਦੇ ਹਨ।[1]