ਰਾਜਨੀਤੀ ਵਿਗਿਆਨ
ਰਾਜਨੀਤੀ ਅਤੇ ਰਾਜਨੀਤਿਕ ਪ੍ਰਣਾਲੀਆਂ ਦੇ ਅਧਿਐਨ ਨਾਲ ਸਬੰਧਤ ਸਮਾਜਿਕ ਵਿਗਿਆਨ / From Wikipedia, the free encyclopedia
ਰਾਜਨੀਤੀ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ।[1] ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ 'ਤੇ ਸ਼ਕਤੀ ਅਤੇ ਸਰੋਤਾਂ ਦੀ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ।
ਰਾਜਨੀਤਿਕ ਵਿਗਿਆਨ ਵਿੱਚ ਤੁਲਨਾਤਮਕ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ, ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੀ ਹੋਈ ਹੈ।