ਸਤਿ ਸ੍ਰੀ ਅਕਾਲ
From Wikipedia, the free encyclopedia
ਸਤਿ ਸ੍ਰੀ ਅਕਾਲ (listen (ਮਦਦ·ਫ਼ਾਈਲ)) ਪੰਜਾਬੀ ਲੋਕਾਂ ਵੱਲੋਂ ਕਿਸੇ ਨੂੰ ਮਿਲਣ ਵੇਲ਼ੇ ਵਰਤਿਆ ਜਾਣ ਵਾਲ਼ਾ ਫ਼ਿਕਰਾ ਹੈ। ਆਮ ਤੌਰ ਤੇ ਸਾਰੇ ਪੰਜਾਬੀ ਲੋਕਾਂ ਵੱਲੋਂ ਇਸ ਦੀ ਵਰਤੋਂ ਕੀਤੀ ਜਾਂਦੀ ਹੈ ਪਰ ਸਿੱਖ ਧਰਮ ਨੂੰ ਮੰਨਣ ਵਾਲ਼ਿਆਂ ਵਿੱਚ ਇਸ ਦੀ ਖ਼ਾਸ ਅਹਿਮੀਅਤ ਹੈ। ਸਤਿ ਦਾ ਮਾਇਨਾ ਹੈ ਸੱਚ, ਸ੍ਰੀ ਅਦਬ ਵਜੋਂ ਲਾਇਆ ਜਾਂਦਾ ਹੈ ਅਤੇ ਅਕਾਲ ਦਾ ਮਾਇਨਾ ਹੈ ਵਕਤ ਤੋਂ ਪਰ੍ਹੇ ਦਾ ਭਾਵ ਪਰਮਾਤਮਾ। ਸੋ ਇਸ ਪ੍ਰਕਾਰ ਇਸ ਫ਼ਿਕਰੇ ਦੇ ਮਾਇਨੇ ਹਨ, ਕੇਵਲ ਪਰਮਾਤਮਾ ਹੀ ਆਖ਼ਰੀ ਸੱਚ ਹੈ।