ਸਮਾਜਿਕ ਮੇਲ-ਜੋਲ ਸੇਵਾ
From Wikipedia, the free encyclopedia
ਸਮਾਜਿਕ ਮੇਲ-ਜੋਲ ਸੇਵਾਵਾਂ ਜਿਹਨਾਂ ਅਧੀਨ ਸਮਾਜਿਕ ਨੈੱਟਵਰਕ ਵੈੱਬਸਾਈਟਾਂ ਵੀ ਆਉਂਦੀਆਂ ਹਨ, ਅਜਿਹੀਆਂ ਵੈੱਬ-ਅਧਾਰਤ ਸੇਵਾਵਾਂ ਹਨ ਜਿਨ੍ਹਾਂ ਦੀ ਹੇਠ ਲਿਖੇ ਕਾਰਜਾਂ ਲਈ ਵਰਤੋਂ ਹੋ ਸਕਦੀ ਹੈ: ਸਮਾਜਿਕ ਮੀਡਿਆ,ਸੰਚਾਰ ਕਰਨ ਵਿੱਚ ਸਹਾਇਕ ਮਾਧਿਅਮ ਹੈ। ਜਿਹੜਾ ਕਿ ਲੋਕਾਂ ਨੂੰ ਜਾਣਕਾਰੀ ਸਾਜੀ ਕਰਨ ਵਿੱਚ ਸਹਾਇਕ ਹੈ। ਇਸ ਤੋਂ ਇਲਾਵਾ ਲੋਕਾਂ ਵਿੱਚ ਆਦਾਨ ਪ੍ਰਦਾਨ ਕਰਨ ਵਿੱਚ ਵਿਚੋਲਗੀ ਵਜੋਂ ਕੰਮ ਕਰਦਾ ਹੈ। ਸਮਾਜਿਕ ਮੀਡੀਆ ਵਿਚਾਰਧਾਰਕ ਅਤੇ ਤਕਨੀਕੀ ਵੇਬ ਦੀ ਬੁਨਿਆਦ ਹੈ। ਇਸ ਨਾਲ ਦੂਰ ਦੇਸ਼ਾਂ ਵਿਦੇਸ਼ਾ ਵਿੱਚ ਬੈਠੇ ਲੋਕਾਂ ਦੀ ਸਾਂਜ੍ਦਾਰੀ ਵੱਧ ਦੀ ਹੈ। ਓਹ ਕੋਈ ਵੀ ਜਾਣਕਾਰੀ ਆਪਸ ਵਿੱਚ ਸਾਂਜੀ ਕਰਦੇ ਹਨ। ਮਨੁੱਖ ਨੇ ਆਪਣੇ ਜੀਵਨ ਵਿੱਚ ਸੁਧਾਰ ਲਿਆਉਣ ਲਈ ਕਈ ਖੋਜਾਂ ਕੀਤੀਆਂ ਹਨ। ਇਨ੍ਹਾਂ ਵਿੱਚੋਂ ਕਈਆਂ ਦੇ ਲਾਭ ਅਤੇ ਕਈਆਂ ਦੀਆਂ ਹਾਨੀਆਂ ਸਾਡੇ ਸਾਹਮਣੇ ਆ ਰਹੀਆਂ ਹਨ। ਸੋਸ਼ਲ ਮੀਡੀਆ ਦੇ ਵੱਖ-ਵੱਖ ਸਾਧਨ ਜਿਵੇਂ ਫੇਸਬੁੱਕ ਅਤੇ ਮੋਬਾਈਲ ਫੋਨ ਆਦਿ ਮੌਜੂਦਾ ਸਮੇਂ ਸੂਚਨਾ ਸੰਚਾਰ ਦਾ ਮਹੱਤਵਪੂਰਨ ਸਾਧਨ ਬਣ ਗਏ ਹਨ। ਕੰਪਿਊਟਰਾਂ ਅਤੇ ਮੋਬਾਈਲਾਂ ਜ਼ਰੀਏ ਅਜੋਕੀ ਨਵੀਂ ਪਨੀਰੀ ਪਾਗਲ ਹੋਈ ਫਿਰਦੀ ਹੈ। ਹਰ ਕਿਸੇ ਦੇ ਹੱਥ ਵਿੱਚ ਮਹਿੰਗਾ ਮੋਬਾਈਲ ਫੋਨ ਅਤੇ ਇੰਟਰਨੈੱਟ ਦਾ ਕੁਨੈਕਸ਼ਨ ਹੈ। ਦੇਸ਼-ਵਿਦੇਸ਼ ਦੀਆਂ ਨਾਮੀਂ ਹਸਤੀਆਂ ਪ੍ਰਤੀ ਲੋਕ ਗ਼ਲਤ ਸੰਦੇਸ਼ ਜਾਂ ਟਿੱਪਣੀਆਂ ਦੀ ਵਰਤੋਂ ਕਰਦੇ ਹਨ। ਤਕਨੀਕ ਇਨਸਾਨ ਦੀ ਤਰੱਕੀ ਲਈ ਹੈ, ਪਰ ਅਸੀਂ ਉਸ ਦੀ ਗ਼ਲਤ ਵਰਤੋਂ ਕਰ ਰਹੇ ਹਾਂ। ਸਭ ਤੋਂ ਵੱਧ ਦੁਰਵਰਤੋਂ ਸ਼ੋਸ਼ਲ ਮੀਡੀਆ ਦੀ ਹੋ ਰਹੀ ਹੈ। ਇਹ ਜਿਸ ਕੰਮ ਲਈ ਈਜਾਦ ਹੋਇਆ ਸੀ, ਉਸ ਦੀ ਬਜਾਇ ਇਸ ਦਾ ਇਸਤੇਮਾਲ ਦੰਗੇ ਭੜਕਾਉਣ, ਅਸ਼ਲੀਲਤਾ ਫੈਲਾਉਣ ਅਤੇ ਇੱਕ ਦੂਜੇ ਨੂੰ ਬਦਨਾਮ ਕਰਨ ਆਦਿ ਲਈ ਕੀਤਾ ਜਾ ਰਿਹਾ ਹੈ ਜੋ ਸਹੀ ਨਹੀਂ।.
- ਆਪਣਾ ਤਸਵੀਰੀ ਖ਼ਾਕਾ ਜਾਂ ਪ੍ਰੋਫ਼ਾਈਲ ਬਣਾਉਣ ਦੀ।
- ਦੋਸਤਾਂ-ਮਿੱਤਰਾਂ ਦੀ ਸੂਚੀ ਬਣਾਉਣ ਅਤੇ ਉਨ੍ਹਾਂ ਨਾਲ ਰਾਬਤਾ ਕਾਇਮ ਕਰਨ ਅਤੇ ਦੋਸਤਾਂ ਦੇ ਦੋਸਤਾਂ ਬਾਰੇ ਜਾਣਨ ਅਤੇ ਵਿਚਾਰਾਂ ਦਾ ਵਟਾਂਦਰਾ ਕਰਨ ਦੀ।
- ਸਮਾਜਿਕ ਨੈੱਟਵਰਕ ਵੈੱਬਸਾਈਟਾਂ ਨੇ ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿੱਚ ਵਸਦੇ ਲੋਕਾਂ ਵਿਚਕਾਰ ਸਾਂਝ ਦੀਆਂ ਤੰਦਾਂ ਮਜ਼ਬੂਤ ਹੋਈਆਂ ਹਨ। ਸਮਾਜਿਕ ਵੈੱਬਸਾਈਟਾਂ ਰਾਹੀਂ ਅਸੀਂ ਪੁਰਾਣੇ ਦੋਸਤਾਂ ਦੇ ਸੰਪਰਕ ਵਿੱਚ ਰਹਿ ਸਕਦੇ ਹਾਂ ਅਤੇ ਨਵੇਂ ਦੋਸਤ ਬਣਾ ਕੇ ਆਪਣਾ ਸਮਾਜਿਕ ਦਾਇਰਾ ਵਧਾ ਸਕਦੇ ਹਾਂ। ਇਨ੍ਹਾਂ ਸਾਈਟਾਂ ਰਾਹੀਂ ਗਿਆਨ ਦਾ ਲੈਣ-ਦੇਣ ਕੀਤਾ ਜਾ ਸਕਦਾ ਹੈ।